ਅਸੀਂ ਚਾਹੁੰਦੇ ਹਾਂ ਕਿ ਵਿਰੋਧੀ ਧਿਰ ਨੂੰ ਸਮਾਂ ਮਿਲੇ ਤਾਂ ਜੋ ਪੰਜਾਬ ਦੇ ਗੰਭੀਰ ਮਸਲਿਆਂ ‘ਤੇ ਵਧੀਆ ਬਹਿਸ ਹੋਵੇ -ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ 14 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨਵੇਂ ਵਿਧਾਇਕਾਂ ਲਈ ਵਿਸ਼ੇਸ਼ ਓਰੀਐਂਟਲ ਪ੍ਰੋਗਰਾਮ ਦੌਰਾਨ ਲੋਕ ਸਭਾ ਦੇ ਅਤੇ ਤਜਰਬੇ ਸਾਂਝੇ ਕੀਤੇ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਚੁੱਕੇ ਗਏ ਸੈਸ਼ਨ ਵਧਾਉਣ ਦੇ ਮੁੱਦੇ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਸੈਸ਼ਨ ਵਧਾਉਣ ਦੀ ਗੱਲ ਹੈ। ਅਸੀਂ ਚਾਹੁੰਦੇ ਹਾਂ, ਚੰਗੀ ਬਹਿਸ ਹੋਵੇ। ਹੁਣ ਬਜਟ ਸੈਸ਼ਨ ਆ ਰਿਹਾ ਹੈ, ਉਸਨੂੰ ਲੰਬਾ ਕਰਾਂਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ “ਵਿਚਾਰਕ ਮਤਭੇਦ ਲੋਕਤੰਤਰ ਦੀ ਖੂਬਸੂਰਤੀ ਹੈ…ਵਿਰੋਧੀ ਧਿਰ ਦਾ ਰੋਲ ਹਰ ਇੱਕ ਸਦਨ ਲਈ ਬਹੁਤ ਅਹਿਮ ਹੁੰਦਾ ਹੈ, ਅਸੀਂ ਵੀ ਵਿਰੋਧੀ ਧਿਰ ‘ਚ ਹੁੰਦੇ ਹੋਏ ਆਪਣਾ ਫ਼ਰਜ਼ ਅਦਾ ਕੀਤਾ ਹੈ…ਇੱਥੇ ਵੀ ਅਸੀਂ ਚਾਹੁੰਦੇ ਹਾਂ ਕਿ ਵਿਰੋਧੀ ਧਿਰ ਨੂੰ ਸਮਾਂ ਮਿਲੇ ਤਾਂ ਜੋ ਪੰਜਾਬ ਦੇ ਗੰਭੀਰ ਮਸਲਿਆਂ ‘ਤੇ ਵਧੀਆ ਬਹਿਸ ਹੋਵੇ..”
ਵਿਚਾਰਕ ਮਤਭੇਦ ਲੋਕਤੰਤਰ ਦੀ ਖੂਬਸੂਰਤੀ ਹੈ…ਵਿਰੋਧੀ ਧਿਰ ਦਾ ਰੋਲ ਹਰ ਇੱਕ ਸਦਨ ਲਈ ਬਹੁਤ ਅਹਿਮ ਹੁੰਦਾ ਹੈ, ਅਸੀਂ ਵੀ ਵਿਰੋਧੀ ਧਿਰ 'ਚ ਹੁੰਦੇ ਹੋਏ ਆਪਣਾ ਫ਼ਰਜ਼ ਅਦਾ ਕੀਤਾ ਹੈ…ਇੱਥੇ ਵੀ ਅਸੀਂ ਚਾਹੁੰਦੇ ਹਾਂ ਕਿ ਵਿਰੋਧੀ ਧਿਰ ਨੂੰ ਸਮਾਂ ਮਿਲੇ ਤਾਂ ਜੋ ਪੰਜਾਬ ਦੇ ਗੰਭੀਰ ਮਸਲਿਆਂ 'ਤੇ ਵਧੀਆ ਬਹਿਸ ਹੋਵੇ.. pic.twitter.com/LiWZn7SPvA
— Bhagwant Mann (@BhagwantMann) February 14, 2023