ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਪ੍ਰੈੱਸ ਕਾਨਫਰੰਸ
ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਕੇਂਦਰ ਨੂੰ ਕੀਤੀ ਅਪੀਲ
ਅਸੀਂ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਵਾਂਗੇ ਤੇ ਕਾਨੂੰਨਾਂ ਨੂੰ ਰੱਦ ਕਰਾਂਗੇ-ਚਰਨਜੀਤ ਚੰਨੀ

ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਉਹ ਖੁਦ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਖੇਤੀ ਕਾਨੂੰਨ ਰੱਦ ਕਰਨਗੇ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਖੁਦ ਆਪਣੇ ਸਮਰਥਕਾਂ ਨਾਲ ਜਾ ਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਾਥ ਦੇਣਗੇ। ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਪੁੱਛੇ ਜਾਣ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਅਸਤੀਫੇ ਬਾਰੇ ਮੀਡੀਆ ਰਾਂਹੀ ਹੀ ਪਤਾ ਲੱਗ ਰਿਹਾ ਹੈ। ਪਰ, ਅਸੀਂ ਸਿੱਧੂ ਸਾਬ੍ਹ ਨਾਲ ਬੈਠਕੇ ਗੱਲ ਕਰਾਂਗੇ,ਨਵਜੋਤ ਸਿੰਘ ਸਿੱਧੂ ‘ਤੇ ਮੈਨੂੰ ਪੂਰਾ ਵਿਸ਼ਵਾਸ ਹੈ ਅਤੇ ਜੇਕਰ ਕੋਈ ਗਿਲਾ ਸ਼ਿਕਵਾ ਹੋਵੇਗਾ ਤਾਂ ਉਹ ਜਲਦ ਹੀ ਦੂਰ ਕਰ ਦਿੱਤੇ ਜਾਣਗੇ।






















