ਪਟਿਆਲਾ 28 ਦਸੰਬਰ( ਵਿਸ਼ਵ ਵਾਰਤਾ)-ਕੋਵਿਡ-19 ਦੇ ਪ੍ਰਕੋਪ ਵਾਲੇ ਸਾਲ 2020 ‘ਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸੰਕਟਮਈ ਸਥਿਤੀਆਂ ਦੌਰਾਨ ਵੀ ਆਪਣੀਆਂ ਵਿੱਦਿਅਕ ਸਰਗਰਮੀਆਂ ਲਈ ਬਦਲਵੇਂ ਰਾਹ ਲੱਭ ਕੇ, ਆਪਣੇ ਟੀਚਿਆਂ ਦੀ ਪੂਰਤੀ ਕੀਤੀ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਲੰਘ ਰਹੇ ਵਰ੍ਹੇ ਦੌਰਾਨ ਨਵੇਂ ਵਿੱਦਿਅਕ ਸੈਸ਼ਨ 2020-21 ਦੇ ਆਰੰਭ ਹੋਣ ‘ਤੇ ਕਰੋਨਾ ਸੰਕਟ ਨੇ ਸੁਆਲੀਆਂ ਨਿਸ਼ਾਨ ਲਗਾ ਦਿੱਤੇ ਸਨ। ਪਰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਭਾਗ ਨੇ ਸਮੇਂ ਸਿਰ 1 ਅਪ੍ਰੈਲ ਤੋਂ ਆਪਣਾ ਵਿੱਦਿਅਕ ਸੈਸ਼ਨ ਸ਼ੁਰੂ ਕੀਤਾ ਅਤੇ ਆਨਲਾਈਨ ਵਿੱਦਿਅਕ ਸਰਗਰਮੀਆਂ ਰਾਹੀਂ ਘਰ ਬੈਠੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਸਮੱਗਰੀ ਪ੍ਰਦਾਨ ਕਰਨੀ ਸ਼ੁਰੂ ਕੀਤੀ। ਦੂਰਦਰਸ਼ਨ, ਰੇਡੀਓ ਤੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਮਿਹਨਤੀ ਅਧਿਆਪਕਾਂ ਦੁਆਰਾ ਤਿਆਰ ਕੀਤੇ ਡਿਜੀਟਲ ਪਾਠਕ੍ਰਮ (ਲੈਸਨਜ਼) ਨਾਲ ਆਨਲਾਈਨ ਜਮਾਤਾਂ ਲਗਾਕੇ, ਵੱਡਾ ਕਦਮ ਚੁੱਕਿਆ। ਇਸ ਦੇ ਨਾਲ ਹੀ ਅਧਿਕਾਰੀਆਂ ਦੀ ਹੱਲਾਸ਼ੇਰੀ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਮੇਂ ਸਿਰ ਵਿਦਿਆਰਥੀਆਂ ਨੂੰ ਪੁਸਤਕਾਂ ਤੇ ਹੋਰ ਸਮੱਗਰੀ ਸਮੇਂ ਸਿਰ ਘਰੋ-ਘਰੀ ਪੁੱਜਦੀ ਕੀਤੀ।
ਡੀ.ਈ.ਓਜ਼, ਨੇ ਦੱਸਿਆ ਕਿ ਬੱਚਿਆਂ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਆਨਲਾਈਨ ਕਸਰਤਾਂ ਵੀ ਬੱਚਿਆਂ ਨੂੰ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਨੇ ਪ੍ਰਤੀਯੋਗੀਆਂ ਦੀ ਗਿਣਤੀ ਪੱਖੋਂ ਰਾਜ ਭਰ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਵਿਅਕਤੀਗਤ ਤੌਰ ‘ਤੇ ਜ਼ਿਲ੍ਹੇ ਦੇ ਪ੍ਰਾਇਮਰੀ ਵਿੰਗ ਨੇ ਹਰ ਮੁਕਾਬਲੇ ‘ਚ ਸਭ ਤੋਂ ਵੱਧ ਪ੍ਰਤੀਯੋਗੀਆਂ ਦੀ ਸ਼ਮੂਲੀਅਤ ਕਰਵਾਉਣ ਦਾ ਮਾਣ ਹਾਸਿਲ ਕੀਤਾ। ਜ਼ਿਲ੍ਹੇ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਰਾਜ ਪੱਧਰ ‘ਤੇ ਤਗਮੇ ਵੀ ਜਿੱਤੇ।
ਡੀ.ਈ.ਓ. (ਐਲੀ.) ਅਮਰਜੀਤ ਸਿੰਘ ਦੇ ਯਤਨਾਂ ਸਦਕਾ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲ ਦਾ ਵਿਦਿਆਰਥੀਆਂ ਨੂੰ 11 ਲੱਖ ਤੋਂ ਵਧੇਰੇ ਰਾਸ਼ੀ ਦੀ ਸਟੇਸ਼ਨਰੀ ਤੇ ਹੋਰ ਸਮੱਗਰੀ ਘਰ-ਘਰ ਜਾ ਕੇ ਪ੍ਰਦਾਨ ਕੀਤੀ। ਇਸ ਤੋਂ ਇਲਾਵਾ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਵੀ ਜ਼ਿਲ੍ਹਾ ਪਟਿਆਲਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਵਿਭਾਗ ਦੀ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਮਾਪਿਆਂ ਤੱਕ ਨੇ ਸਲਾਹਿਆ। ਜ਼ਿਲ੍ਹੇ ਦੇ ਪ੍ਰਾਇਮਰੀ ਵਿੰਗ ‘ਚ 18 ਫੀਸਦੀ ਤੇ ਸੈਕੰਡਰੀ ਵਿੰਗਾਂ ‘ਚ 8 ਫੀਸਦੀ ਬੱਚਿਆਂ ਦੀ ਗਿਣਤੀ ‘ਚ ਵਾਧਾ ਹੋਇਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕਰਨਾ ਵੱਡਾ ਕਦਮ ਰਿਹਾ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਝਾਂਸਲਾ ਸਕੂਲ ਨੂੰ 40 ਟੈਬਲਟ ਵੀ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲਾਂ ਦੇ ਢਾਂਚਾਗਤ ਵਿਕਾਸ ਲਈ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਮਾਰਟ ਸਕੂਲ ਮੁਹਿੰਮ ਵੀ ਸਿਖਰਾਂ ਨੂੰ ਛੂਹ ਗਈ। ਸਕੂਲਾਂ ਦੀ ਹਰ ਪੱਖੋਂ ਬਦਲੀ ਦਸ਼ਾ ਤਹਿਤ ਹੀ ਸਕੂਲਾਂ ‘ਚ ਆਕਰਸ਼ਕ ਫਰਨੀਚਰ ਤਿਆਰ ਕਰਨ ਦੀ ਵੀ ਸਕੂਲ ਅਧਿਆਪਕਾਂ ਵੱਲੋਂ ਮੁਹਿੰਮ ਚਲਾਈ ਗਈ।
ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਸਫਲਤਾ ਨੂੰ ਦੇਖਦੇ ਹੋਏ, ਹਰ ਪ੍ਰਾਇਮਰੀ ਸਕੂਲ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਗਈਆਂ। ਸਿੱਖਿਆ ਵਿਭਾਗ ਵੱਲੋਂ ਆਪਣੀ ਕਾਰਗੁਜ਼ਾਰੀ ਦੇ ਸਵੈ ਮੁਲਾਂਕਣ ਲਈ ਪੰਜਾਬ ਪ੍ਰਾਪਤੀ ਸਰਵੇਖਣ ਵੀ ਕਰਵਾਇਆ। ਜਿਸ ‘ਚ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਕਰੋਨਾ ਸੰਕਟ ਘਟਣ ਦੇ ਨਾਲ ਹੀ ਰਾਜ ਦੇ ਸਰਕਾਰੀ ਸਕੂਲਾਂ ‘ਚ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਆਫਲਾਈਨ ਲੱਗਣੀਆਂ ਆਰੰਭ ਹੋ ਗਈਆਂ ਅਤੇ ਇਸੇ ਮਹੀਨੇ ਪ੍ਰੀਖਿਆਵਾਂ ਵੀ ਹੋ ਗਈਆਂ।
Donald ਟਰੰਪ ਨੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਲਏ ਵੱਡੇ ਫੈਸਲੇ
Donald ਟਰੰਪ ਨੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਲਏ ਵੱਡੇ ਫੈਸਲੇ ਨਵੀ ਦਿੱਲੀ, 21 ਜਨਵਰੀ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...