ਅਹੁਦਾ ਸੰਭਾਲਦੇ ਹੀ ਐਕਸ਼ਨ ‘ਚ ਆਏ ਪ੍ਰਧਾਨ ਮੰਤਰੀ ਮੋਦੀ, ਸੁਨੀਲ ਜਾਖੜ ਨੇ ਕੀਤਾ ਧੰਨਵਾਦ
ਦਿੱਲੀ, 10 ਜੂਨ (ਵਿਸ਼ਵ ਵਾਰਤਾ):- ਅਹੁਦਾ ਸੰਭਾਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਸਬੰਧਤ ਫਾਈਲ ‘ਤੇ ਦਸਤਖਤ ਕਰ ਦਿੱਤੇ। ਉਨ੍ਹਾਂ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਨੂੰ ਮਨਜ਼ੂਰੀ ਦਿੱਤੀ। ਇਸ ਦਾ ਲਾਭ 9 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ। ਕਿਸਾਨਾਂ ਲਈ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਅਤੇ ਇਸ ਦੇ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੀਐੱਮ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ,’ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਵੀ ਫੈਸਲੇ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸਨਮਾਨ ਨਿਧੀ ਦੀ ਅਗਲੀ ਕਿਸ਼ਤੀ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਕਿਸਾਨ ਹਿੱਤ ਵਿੱਚ ਲਏ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਬਹੁਤ ਬਹੁਤ ਧੰਨਵਾਦ। ਸਾਡੀ ਸਰਕਾਰ ਕਿਸਾਨਾਂ ਦੀ ਤਰੱਕੀ ਲਈ ਵਚਨਵੱਧ ਹੈ।’