ਅਫ਼ਗਾਨਿਸਤਾਨ ਵਿੱਚ ਸਿੱਖਾਂ ਤੇ ਜਾਨਲੇਵਾ ਹਮਲਾ
12 ਸਿੱਖ ਵਿਅਕਤੀ ਜਖ਼ਮੀ

ਚੰਡੀਗੜ੍ਹ,1 ਜੁਲਾਈ (ਵਿਸ਼ਵ ਵਾਰਤਾ)ਅਫ਼ਗ਼ਾਨਿਸਤਾਨ ਤੋਂ ਸਿੱਖ ਭਾਈਚਾਰੇ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਇਕ ਵਾਰ ਫਿਰ ਉੱਥੇ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਦੇ ਕਰੀਬ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤਾ ਗਿਆ। ਇਸ ਹਮਲੇ ਦੀ ਦੁਨੀਆ ਭਰ ਦੇ ਸਿੱਖ ਭਾਈਚਾਰੇ ਅਤੇ ਅਫ਼ਗ਼ਾਨ ਹਿੰਦੂ-ਸਿੱਖ ਭਾਈਚਾਰੇ ਨੇ ਸਖ਼ਤ ਨਿੰਦਾ ਕੀਤੀ ਹੈ।






















