ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਸੈਮੀਫਾਈਨਲ ਭਾਰਤ ਬਨਾਮ ਨਿਊਜ਼ੀਲੈਂਡ
ਭਾਰਤ ਸਾਹਮਣੇ 108 ਦੌੜਾਂ ਦਾ ਟੀਚਾ
ਚੰਡੀਗੜ੍ਹ 27 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸਾਊਥ ਅਫਰੀਕਾ ਦੇ ਸੇਨਵੇਸ ਪਾਰਕ ਦੇ ਪੋਚੈਸਟਰੂਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ‘ਤੇ 107 ਦੌੜਾਂ ਬਣਾਈਆਂ।ਭਾਰਤ ਲਈ ਪਾਰਸ਼ਵੀ ਚੋਪੜਾ ਨੇ 3 ਵਿਕਟਾਂ ਲਈਆਂ।