ਅੰਬਾਲਾ ਵਿਖੇ ਕਿਸਾਨਾਂ ਤੇ ਪੁਲਿਸ ਵਿਚਾਲੇ ਖਿੱਚਧੂਹ
ਕੱਲ੍ਹ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਛੱਡਣ ਲਈ ਧਰਨੇ ਤੇ ਬੈਠੇ ਸਨ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਕੱਲ੍ਹ ਹਰਿਆਣਾ ਪੁੁਲਿਸ ਵੱਲੋਂ ਕੈਬਨਿਟ ਮੰਤਰੀ ਅਨਿਲ ਵਿਜ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਹੋਰ ਕਿਸਾਨਾਂ ਵੱਲੋਂ ਵੀ ਧਰਨਾ ਲਗਾ ਕੇ ਹਾਈਵੇਅ ਜਾਮ ਕੀਤਾ ਗਿਆ।
ਜਾਣਕਾਰੀ ਅਨੁਸਾਰ ਪੁਲਿਸ ਨੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਉਠਾ ਦਿੱਤਾ ਹੈ।ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਖਿੱਚਧੂਹ ਹੋਈ।