ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਸੱਦੀ ਪ੍ਰੈਸ ਕਾਨਫਰੰਸ
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਪੰਜਾਬ ਪੁਲਿਸ ਵੱਲੋਂ 10 ਵਜੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਆਈਜੀਪੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਮੀਡੀਆ ਨੂੰ ਸੰਬੋਧਨ ਕਰਨਗੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਨੂੰ ਵੀ ਸੰਬੋਧਨ ਕੀਤਾ। ਇਹ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਇੱਥੇ ਆਪਣੇ ਸਮਰਥਕਾਂ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਅੰਮ੍ਰਿਤਪਾਲ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ ਪਰ ਅੰਮ੍ਰਿਤਪਾਲ ਫਰਾਰ ਹੋ ਗਿਆ।