• Latest
  • Trending
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

34 seconds ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

3 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

6 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

9 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

3 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

4 hours ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

4 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

May 18, 2024
in ਪੰਜਾਬ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ ਉਮਰ ਕੈਦ ਗੁਜ਼ਾਰਨ ਮਗਰੋਂ 26 ਤੋਂ 29 ਸਾਲ ਜੇਲ੍ਹ ਵਿਚ ਬਿਤਾਏ
ਕਿਹਾ ਕਿ ਉਹ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਕੇਂਦਰੀ ਏਜੰਸੀਆਂ ਦੀ ਸਾਜ਼ਿਸ਼ ਦਾ ਸ਼ਿਕਾਰ ਨਹੀਂ ਹੋਣ ਦੇਣਗੇ

ਖਡੂਰ ਸਾਹਿਬ/ ਤਰਨ ਤਾਰਨ, 18 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਤਰੀਕੇ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ ਤੇ ਉਹਨਾਂ ਐਲਾਨ ਕੀਤਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਸੂਬੇ ਨੂੰ ਮੁੜ ਕਾਲੇ ਦੌਰ ਵਿਚ ਧੱਕਣ ਨਹੀਂ ਦੇਣਗੇ।
ਇਥੇ ਨੌਰੰਗਾਬਾਦ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਜਿਹਨਾਂ ਨੇ ਪੰਜਾਬ ਵਿਚ ਸ਼ੱਕੀ ਹਾਲਾਤ ਵਿਚ ਪਹੁੰਚਣ ਮਗਰੋਂ ਇਕ ਸਾਲ ਜੇਲ੍ਹ ਵਿਚ ਬਿਤਾਇਆ ਹੈ, ਨੂੰ ਕਿਸੇ ਵੀ ਤਰੀਕੇ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ। ਉਹਨਾਂ ਕਿਹਾ ਕਿ ਅਸਲ ਬੰਦੀ ਸਿੰਘ ਉਹ ਹਨ ਜੋ ਭਾਵੁਕ ਹੋ ਕੇ ਹਾਲਾਤਾਂ ਦੇ ਵਹਿਣ ਵਿਚ ਵਹਿ ਗਏ ਤੇ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ 26 ਤੋਂ 29 ਸਾਲਾਂ ਤੋਂ ਜੇਲ੍ਹਾਂ ਵਿਚ ਹਨ।ਉਹਨਾਂ ਕਿਹਾ ਕਿ ਇਹਨਾਂ ਨੇ ਕਦੇ ਵੀ ਜੇਲ੍ਰ ਵਿਚੋਂ ਰਿਹਾਈ ਨਹੀਂ ਮੰਗੀ ਪਰ ਅਕਾਲੀ ਦਲ ਤੇ ਸਿੱਖ ਸੰਗਤ ਇਹਨਾਂ ਦੀ ਆਜ਼ਾਦੀ ਵਾਸਤੇ ਲੜ ਰਹੀ ਹੈ।
ਉਹਨਾਂ ਕਿਹਾ ਕਿ ਮੈਂ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਕੇਂਦਰੀ ਏਜੰਸੀਆਂ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਹੀਂ ਹੋਣ ਦਿਆਂਗਾ ਤੇ ਏਜੰਸੀਆਂ ਸਿੱਖ ਕੌਮ ਨੂੰ ਵੰਡਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਆਪਣੀ ਵਚਨਬੱਧਤਾ ’ਤੇ ਖੜ੍ਹਾ ਹੈ ਕਿ ਉਹ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਭਾਵਨਾਵਾਂ ਵਿਚ ਨਾ ਵਹੋ ਤੇ ਯਾਦ ਰੱਖੋ ਕਿ 103 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਦੀ ਪ੍ਰਤੀਨਿਧਤਾ ਕਰਦਾ ਹੈ ਨਾ ਕਿ ਕੋਈ ਅਜਿਹਾ ਜੋ ਸਿਰਫ ਇਕ ਸਾਲ ਤੋਂ ਜੇਲ੍ਹ ਵਿਚ ਬੰਦ ਹੈ।
ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਲਈ ਪ੍ਰਚਾਰ ਕਰ ਰਹੇ ਸਨ, ਨੇ ਕਿਹਾ ਕਿ ਤੁਸੀਂ ਇਸ ਵਿਅਕਤੀ ਨੂੰ ਯਾਦ ਕਰੋ ਜੋ ਦੋ ਸਾਲ ਪਹਿਲਾਂ ਕਲੀਨ ਸ਼ੇਵ ਹੋ ਕੇ ਪੰਜਾਬ ਪਹੁੰਚਿਆ ਸੀ। ਇਸ ਮਗਰੋਂ ਇਸਨੇ ’ਚੋਲਾ’ ਅਪਣਾ ਲਿਆ ਤੇ ਖਾਲਿਸਤਾਨ ਦੇ ਨਾਅਰੇ ਲਗਾਉਣ ਲੱਗ ਪਿਆ। ਉਹਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਜਿਹਨਾਂ ਨੂੰ ਇਸਦੀਆਂ ਗਤੀਵਿਧੀਆਂ ਦਾ ਪਤਾ ਸੀ, ਉਹਨਾਂ ਨੇ ਇਸਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਬਲਕਿ ਇਸਨੂੰ ਸਿਆਸੀ ਤੌਰ ’ਤੇ ਉਭਰਣ ਦਿੱਤਾ। ਇਸ ਮਗਰੋਂ ਕਾਨੂੰਨ ਨੇ ਇਸਨੂੰ ਘੇਰ ਲਿਆ ਤੇ ਅੰਮ੍ਰਿਤਪਾਲ ਰੂਪ ਬਦਲ ਕੇ ਫਰਾਰ ਹੋ ਗਿਆ ਤੇ ਅਖੀਰ ਵਿਚ ਗੱਲਬਾਤ ਮਗਰੋਂ ਇਸਨੂੰ ’ਗ੍ਰਿਫਤਾਰ’ ਕਰ ਲਿਆ ਗਿਆ।
ਸਰਦਾਰ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਅੰਮ੍ਰਿਤਪਾਲ ਜੇਲ੍ਹ ਤੋਂ ਸਿਆਸਤ ਵਿਚ ਦਾਖਲ ਹੋਇਆ ਹੈ, ਉਹ ਵੀ ਸ਼ੱਕੀ ਹੈ। ਉਹਨਾਂ ਕਿਹਾ ਕਿ ਇਸਦਾ ਮੁੱਖ ਤਜਵੀਜ਼ਕਰਤਾ ਤੇ ਵਕੀਲ ਰਾਜਦੇਵ ਸਿੰਘ ਹੈ ਜੋ ਮਾਲਵਾ ਜ਼ੋਨ 1 ਤੋਂ ਆਰ ਐਸ ਐਸ ਦਾ ਆਗੂ ਹੈ। ਉਹਨਾਂ ਕਿਹਾ ਕਿ ਕੀ ਪੰਥਕ ਸ਼ਖਸੀਅਤ ਇਕ ਆਰ ਐਸ ਐਸ ਦੇ ਕਾਰਕੁੰਨ ਨੂੰ ਆਪਣਾ ਵਕੀਲ ਨਿਯੁਕਤ ਕਰ ਸਕਦੀ ਹੈ?
ਸਰਦਾਰ ਬਾਦਲ ਨੇ ਕਿਹਾ ਕਿ ਇਸਦਾ ਵਿਹਾਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਹਜ਼ਾਰਾਂ ਅਕਾਲੀ ਵਰਕਰਾਂ ਜਿਹਨਾਂ ਨੇ ਆਪਣੀ ਮਰਜ਼ੀ ਨਾਲ ਗ੍ਰਿਫਤਾਰੀਆਂ ਦਿੱਤੀਆਂ ਤੇ ਜੇਲ੍ਹਾਂ ਵਿਚ ਰਹੇ, ਤੋਂ ਬਿਲਕੁਲ ਵੱਖਰਾ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਵਿਚ ਬਿਤਾਏ। ਤੁਹਾਡੇ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ 10 ਸਾਲ ਜੇਲ੍ਹ ਵਿਚ ਬਿਤਾਏ। ਉਹਨਾਂ ਨੂੰ ਇਕੱਲਾ ਰੱਖਿਆ ਗਿਆ ਤੇ ਸੰਗਲਾਂ ਨਾਲ ਬੰਨ ਕੇ ਰੱਖਿਆ ਗਿਆ ਪਰ ਉਹਨਾਂ ਕਦੇ ਰਿਹਾਈ ਨਹੀਂ ਮੰਗੀ। ਉਹਨਾਂ ਕਿਹਾ ਕਿ ਅਕਾਲੀਆਂ ਨੇ ਜਾਂ ਇਹਨਾਂ ਦੇ ਪਰਿਵਾਰਾਂ ਨੇ ਕਦੇ ਵੀ ਇਹਨਾਂ ਦੀ ਰਿਹਾਈ ਵਾਸਤੇ ਧਰਨੇ ਨਹੀਂ ਲਗਾਏ।
ਪੰਜਾਬੀਆਂ ਨੂੰ ਇਸ ਜਾਲ ਵਿਚ ਨਾ ਫਸਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ ਕਿ ਕਿਵੇਂ ਹਮਾਸ ਦੀ ਕਾਰਵਾਈ ਕਾਰਨ 35000 ਫਿਲਿਸਤੀਨੀਆਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਹਮਾਸ ਦੇ ਆਗੂ ਲੁੱਕ ਛੁਪ ਗਏ ਹਨ ਜਾਂ ਫਰਾਰ ਹੋ ਗਏ ਹਨ।
ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਚੇਤੇ ਰੱਖਣ ਕਿ ਵੋਟਾਂ 1 ਜੂਨ ਨੂੰ ਹਨ ਜਿਸ ਦਿਨ ਇੰਦਰਾ ਗਾਂਧੀ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ ਤੇ ਇਸ ਮਗਰੋਂ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ।
ਅਕਾਲੀ ਦਲ ਦੇ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਵੇਲੇ ਇਹ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ ਕਿ ਸਿਰਫ ਇਕੱਲਿਆਂ ਅੰਮ੍ਰਿਤਪਾਲ ਦੀ ਰਿਹਾਈ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਜਦੋਂ ਕਿ ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ, ਗੁਰਮੀਤ ਸਿੰਘ ਇੰਜੀਨੀਅਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਾਂ।
ਇਸ ਮੌਕੇ ਸੀਨੀਅਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।

Tags: BREAKING NEWSPUNJABWEB PORTALWISHAVWARTA.INਸੁਖਬੀਰ ਸਿੰਘ ਬਾਦਲਸ਼੍ਰੋਮਣੀ ਅਕਾਲੀ ਦਲ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

by Ankit
September 21, 2026
0

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

by Ankit
September 21, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

Most Popular

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
1 week ago
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 