ਮੋਟਰਸਾਈਕਲ ਤੇ ਭੱਜਦੇ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਹੋਇਆ ਹੈ ਕਿ ਉਹ ਭੇਸ ਬਦਲ ਕੇ ਪੈਂਟ ਸ਼ਰਟ ਵਿੱਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਵੀ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਸੀਸੀਟੀਵੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ।ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ । ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਭੱਜਣ ਵਿਚ ਮਦਦ ਕਰਨ ਵਾਲੇ ਉਸ ਦੇ 4 ਸਾਥੀਆਂ ਨੂੰ ਪੁਲਿਸ ਨੇ ਬਰੀਜ਼ਾ ਗੱਡੀ ਸਮੇਤ ਕਾਬੂ ਕਰ ਲਿਆ ਹੈ ਅਤੇ ਗੱਡੀ ਵਿਚੋਂ 315 ਬੋਰ ਦੀ ਰਾਈਫ਼ਲ ਵੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਜਾ ਕੇ ਕੱਪੜੇ ਬਦਲੇ ਅਤੇ ਪੈਂਟ ਤੇ ਕਮੀਜ ਪਾ ਕੇ ਆਪਣੇ ਤਿੰਨ ਸਾਥੀਆਂ ਸਮੇਤ ਮੋਟਰਸਾਈਕਲ ‘ਤੇ ਭੱਜ ਗਿਆ। ਇਹ ਖੁਲਾਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ 4 ਸਾਥੀਆਂ ਨੇ ਕੀਤਾ ਹੈ। ਇਨ੍ਹਾਂ 4 ਲੋਕਾਂ ਨੇ ਅੰਮ੍ਰਿਤਪਾਲ ਨੂੰ ਭੱਜਣ ‘ਚ ਮਦਦ ਕੀਤੀ ਸੀ, ਇਨ੍ਹਾਂ ਕੋਲੋਂ ਬ੍ਰੀਜ਼ਾ ਗੱਡੀ ਵੀ ਫੜੀ ਗਈ ਸੀ। ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀਆਂ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ, ਗੁਰਬੇਜ ਸਿੰਘ ਤੇਜਾ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਕਾਰ ਵਿੱਚੋਂ 315 ਬੋਰ ਦੀ ਰਾਈਫਲ ਮਿਲੀ ਹੈ ਜੋ ਕਿ ਮਨਪ੍ਰੀਤ ਸਿੰਘ ਮੰਨਾ ਦੀ ਹੈ। ਉਸ ਨੇ ਤਫਤੀਸ਼ ਦੌਰਾਨ ਦੱਸਿਆ ਹੈ ਕਿ ਭੱਜਣ ਤੋਂ ਬਾਅਦ ਅੰਮ੍ਰਿਤਪਾਲ ਆਪਣੇ ਕੱਪੜੇ ਬਦਲਣ ਲਈ ਗੁਰਦੁਆਰਾ ਨੰਗਲ ਅੰਬੀਆ ਵਿਖੇ ਗਿਆ ਸੀ ਅਤੇ ਆਪਣੇ ਤਿੰਨ ਸਾਥੀਆਂ ਸਮੇਤ ਮੋਟਰਸਾਈਕਲ ‘ਤੇ ਫਰਾਰ ਹੋ ਗਿਆ ਸੀ।