ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਸਮੇਤ ਥੋੜ੍ਹੀ ਦੇਰ ਵਿੱਚ ਅਜਨਾਲਾ ਲਈ ਹੋਵੇਗਾ ਰਵਾਨਾ
ਅੰਮ੍ਰਿਤਪਾਲ ਸਿੰਘ ਦੇ ਪੁਲੀਸ ਖ਼ਿਲਾਫ਼ ਧਰਨੇ ਦੇ ਐਲਾਨ ਤੋਂ ਬਾਅਦ ਅਜਨਾਲਾ ਵਿੱਚ ਭਾਰੀ ਪੁਲੀਸ ਬਲ ਤੈਨਾਤ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- “ਵਾਰਿਸ ਪੰਜਾਬ ਦੇ” ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਪੁਲੀਸ ਨੂੰ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਨਾ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇਣ ਤੋਂ ਬਾਅਦ ਅੱਜ ਅਜਨਾਲਾ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤਾ ਗਿਆ ਤਾਂ ਪੁਲੀਸ ਖ਼ਿਲਾਫ਼ ਅੱਜ ਅਜਨਾਲਾ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ।
ਇਸ ਦੇ ਮੱਦੇਨਜ਼ਰ ਅੱਜ ਅਜਨਾਲਾ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਅਜਨਾਲਾ ਵਿੱਚ 600 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ’ਤੇ ਬੈਰੀਕੇਡ ਲਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕ ਥੋੜ੍ਹੀ ਦੇਰ ਵਿੱਚ ਆਪਣੇ ਪਿੰਡ ਜੱਲੂਪੁਰ ਖੇੜਾ ਤੋਂ ਅਜਨਾਲਾ ਲਈ ਰਵਾਨਾ ਹੋਣਗੇ।