ਅੰਮ੍ਰਿਤਪਾਲ ਸਿੰਘ ਤੇ 26 ਹੋਰਨਾਂ ਖਿਲਾਫ ਕੁੱਟਮਾਰ ਅਤੇ ਅਗਵਾਕਾਰੀ ਦਾ ਮਾਮਲਾ ਦਰਜ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ)- ਅਜਨਾਲਾ ਪੁਲਿਸ ਵੱਲੋਂ ਅੱਜ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘ ਉਸਨੂੰ ਆਪਣੀਆਂ ਗੱਲਾਂ ‘ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਬੁਰੀ ਤਰੀਕੇ ਨਾਲ ਕੁੱਟ ਮਾਰ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।