ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਰੇ ਸਾਂਸਦਾਂ ਨੇ ਚੁੱਕੀ ਸਹੁੰ
ਪੜ੍ਹੋ, ਕਿਉਂ ਨਹੀਂ ਪਹੁੰਚੇ ਅੰਮ੍ਰਿਤਪਾਲ
ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)- 24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ 2024 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਚੁਣੇ ਗਏ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਦੇ ਵਿੱਚੋਂ 12 ਵੱਲੋਂ ਅੱਜ ਸੋਹੁੰ ਚੁੱਕ ਲਈ ਗਈ ਹੈ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹਨ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਡਿਬਰੁਗੜ੍ਹ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਉਂਕਿ ਅੰਮ੍ਰਿਤਪਾਲ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਅੱਜ ਦੁਪਹਿਰ ਐਮ.ਪੀ ਦਫ਼ਤਰ ਵੱਲੋਂ ਸਮਾਂ ਦਿੱਤਾ ਗਿਆ ਸੀ। ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਡਾ.ਅਮਰ ਸਿੰਘ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।