ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰ ਤੋਂ ਬਾਅਦ ਕੁਝ ਇਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ)- ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 36 ਦਿਨ ਭਗੌੜਾ ਰਹਿਣ ਤੋਂ ਬਾਅਦ ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕਰਕੇ ਪੰਜਾਬ ਪੁਲਿਸ ਦੀ ਪ੍ਰਸ਼ੰਸਾ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਬਿਨਾਂ ਕੋਈ ਗੋਲੀ ਚਲਾਏ ਅਤੇ ਖੂਨ ਵਹਾਏ ਤੋਂ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ, ਪੰਜਾਬ ਦੇ ਅਮਨ ਚੈਨ ਅਤੇ ਸੁਰੱਖਿਆ ਲਈ ਅਸੀਂ ਵਚਨਬੱਧ ਹਾਂ। ਇਸ ਲਈ ਸਖਤ ਫੈਸਲੇ ਲੈਣ ਨੂੰ ਵੀ ਅਸੀਂ ਤਿਆਰ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਿਸ਼ਨ ਨੂੰ ਪਰਿਪਕਤਾ ਤੇ ਸਮਝਦਾਰੀ ਨਾਲ ਪੂਰਾ ਕੀਤਾ ਹੈ। ਬਿਨਾਂ ਕਿਸੇ ਖੂਨ ਬਹਾਏ ਅਤੇ ਗੋਲੀ ਚਲਾਏ ਤੋਂ ਪੰਜਾਬ ਪੁਲਿਸ ਨੇ ਕਾਮਯਾਬੀ ਹਾਸਲ ਕੀਤੀ ਹੈ। ਇਸ ਦੌਰਾਨ ਸ਼ਾਂਤੀ ਰੱਖਣ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਦਾ ਬਹੁਤ ਬਹੁਤ ਧੰਨਵਾਦ।
पंजाब के अमन चैन और सुरक्षा के लिए हम वचनबध है। इसके लिए कठोर निर्णय लेने को भी हम तैयार हैं
CM @BhagwantMann साहिब ने इस मिशन को परिपक्वता और साहस से पूरा किया। बिना किसी रक्तपात और गोली चलाये पंजाब पुलिस ने कामयाबी हासिल की
इस दौरान शांति बनाये रखने और पंजाब सरकार का साथ देने… https://t.co/YXbKE4KDmG
— Arvind Kejriwal (@ArvindKejriwal) April 23, 2023























