ਅੰਮ੍ਰਿਤਸਰ ਏਅਰਪੋਰਟ ਤੇ ਕੋਰੋਨਾ ਦਾ ਕਹਿਰ,125 ਯਾਤਰੀ ਨਿਕਲੇ ਪਾਜ਼ੀਟਿਵ
ਚੰਡੀਗੜ੍ਹ,6 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਟਲੀ ਦੇ ਰੋਮ ਤੋਂ ਆਈ ਫਲਾਈਟ ਵਿੱਚ 125 ਮੁਸਾਫਿਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਏਅਰਪੋਰਟ ਤੇ ਐਮਰਜੇਂਸੀ ਵਰਗੇ ਹਾਲਾਤ ਬਣ ਗਏ ਹਨ।






















