ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ
ਚੰਡੀਗੜ੍ਹ,1ਜੂਨ(ਵਿਸ਼ਵ ਵਾਰਤਾ)-ਪੰਜਾਬ ਦੇ ਅੰਮ੍ਰਿਤਸਰ ਵਿੱਚ ਫਾਇਰਿੰਗ ਦੀ ਇੱਕ ਹੋਰ ਘਟਨਾ ਵਾਪਰਨ ਦੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਸਾਹਮਣੇ ਨੌਜਵਾਨਾਂ ਦੇ 2 ਗੁੱਟ ਆਪਸ ਵਿੱਚ ਭਿੜ ਗਏ ਅਤੇ ਇਸ ਦੌਰਾਨ ਸ਼ਰੇਆਮ ਗੋਲੀਬਾਰੀ ਵੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ ਵਿੱਚ ਇੱਕ ਨੌਜਵਾਨ ਜਖਮੀ ਵੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।