ਅੰਮ੍ਰਿਤਸਰ, 23 ਦਸੰਬਰ – ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀ ਹਵਾਈ ਉਡਾਣ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ| ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਝੰਡੀ ਦਿਖਾ ਕੇ ਇਸ ਸੇਵਾ ਦੀ ਸ਼ੁਰੂਆਤ ਕੀਤੀ|
ਇਹ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਹਫ਼ਤੇ ਦੇ ਆਖ਼ਰੀ ਦਿਨਾਂ ਵਿਚ ਦੋ ਵਾਰ ਜਾਇਆ ਕਰੇਗੀ।