ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਆਈਈਡੀ ਲਗਾਉਣ ਵਾਲਾ ਇੱਕ ਹੋਰ ਗ੍ਰਿਫਤਾਰ
ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ਆਈਈਡੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ”ਪੰਜਾਬ ਪੁਲਿਸ ਨੇ ਅੰਮ੍ਰਿਤਸਰ IED ਮਾਮਲੇ ਦੀ ਜਾਂਚ ਨੂੰ ਮੁੱਖ ਦੋਸ਼ੀ ਯੁਵਰਾਜ ਸੱਭਰਵਾਲ ਦੀ ਗ੍ਰਿਫਤਾਰੀ ਦੇ ਨਾਲ ਸਮੇਟ ਲਿਆ ਹੈ, ਜਿਸ ਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ ‘ਤੇ IED ਨੂੰ ਬਰਾਮਦ ਕੀਤਾ ਅਤੇ ਲਗਾਇਆ ਸੀ।” ਇਸ ਦੇ ਨਾਲ ਹੀ ਦੱਸ ਦਈਏ ਕਿ ਯੁਵਰਾਜ ਸੱਭਰਵਾਲ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਸਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ। ਇਸਤੋਂ ਪਹਿਲਾਂ ਪੁਲਿਸ ਨੇ ਸਤਨਾਮ ਹਨੀ ਨਾਮ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਸੀ।
Punjab Police wrapped up investigation of Amritsar IED case with arrest of main accused Yuvraj Sabharwal who retrieved and planted IED on directions of Lakhbir Landa. Major blow to ISI-backed terror networks & another step in making Punjab safe on directions of CM @BhagwantMann pic.twitter.com/BUuBtSShy8
— DGP Punjab Police (@DGPPunjabPolice) September 23, 2022























