ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਧਮਾਕੇ ਦਾ ਇੱਕ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਬਿਕਰਮਜੀਤ ਸਿੰਘ ਧਾਲੀਵਾਲ ਪਿੰਡ ਦਾ ਰਹਿਣ ਵਾਲਾ ਹੈ। ਉਹਨਾਂ ਕਿਹਾ ਕਿ ਦੂਸਰੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਦੂਸਰੇ ਦੋਸ਼ੀ ਦਾ ਨਾਮ ਅਵਤਾਰ ਸਿੰਘ ਹੈ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਉਹਨਾਂ ਕਿਹਾ ਕਿ ਹਮਲਾਵਰਾਂ ਵਲੋਂ ਵਰਤੀ ਗਈ ਮੋਟਰ ਸਾਈਕਲ ਵੀ ਬਰਾਮਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਇੱਕ ਅੱਤਵਾਦੀ ਮਾਮਲਾ ਹੈ। ਉਹਨਾਂ ਖੁਲਾਸਾ ਕੀਤਾ ਕਿ ਹਮਲੇ ਵਿਚ ਆਈਐਸਆਈ ਦੀ ਸਾਜਿਸ਼ ਹੋ ਸਕਦੀ ਹੈ।