ਅੰਮ੍ਰਿਤਸਰ, 21 ਨਵੰਬਰ- ਐਤਵਾਰ ਨੂੰ ਅੰਮ੍ਰਿਤਸਰ ਦੇ ਸੰਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ,ਜਦਕਿ ਦੂਸਰੇ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਹੈਪੀ ਪੀ.ਐੱਚ.ਡੀ ਹੈ।
ਦੱਸਣਯੋਗ ਹੈ ਕਿ ਇਸ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 20 ਤੋਂ ਵੱਧ ਲੋਕ ਜਖਮੀ ਹੋਏ ਸਨ।