ਅੰਮ੍ਰਿਤਸਰ ਨੋ ਫਲਾਈ ਜ਼ੋਨ ਘੋਸ਼ਿਤ :G-20ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਪੜ੍ਹੋ, ਕਦੋਂ ਤੱਕ ਹੁਕਮ ਰਹਿਣਗੇ ਜਾਰੀ
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ) ਜੀ-20 ਸੰਮੇਲਨ ਦੇ ਸਬੰਧ ਵਿਚ ਵੀ.ਵੀ.ਆਈ.ਪੀਜ਼ ਅਤੇ ਵਿਦੇਸ਼ੀ ਡੈਲੀਗੇਟਾਂ ਦੀ ਆਵਾਜਾਈ ਨੂੰ ਦੇਖਦੇ ਹੋਏ ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ। ਪਰ ਇਹ ਨੋ ਫਲਾਈ ਜ਼ੋਨ ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਲਈ ਨਹੀਂ ਹੈ, ਸਗੋਂ ਸਿਰਫ ਡਰੋਨ ਅਤੇ ਮਾਨਵ ਰਹਿਤ ਜਹਾਜ਼ਾਂ ਲਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਹ ਹੁਕਮ 21 ਮਾਰਚ ਤੱਕ ਜਾਰੀ ਕੀਤੇ ਹਨ।
ਗੌਰਤਲਬ ਹੈ ਕਿ ਜੀ-20 ਕਾਨਫਰੰਸ ਤਹਿਤ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ 17 ਮਾਰਚ ਤੱਕ ਸਿੱਖਿਆ ਵਿਸ਼ਿਆਂ ’ਤੇ ਮੀਟਿੰਗਾਂ ਚੱਲ ਰਹੀਆਂ ਹਨ। ਉੱਥੇ ਹੀ 19-20 ਮਾਰਚ ਨੂੰ ਲੇਬਰ ਵਿਸ਼ਿਆਂ ‘ਤੇ ਮੀਟਿੰਗਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਦੌਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਹੈ। G20 ਨੇ ਸ਼ੁਰੂ ਵਿੱਚ ਮੈਕਰੋ-ਆਰਥਿਕ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕੀਤਾ, ਪਰ ਬਾਅਦ ਵਿੱਚ ਇਸ ਨੇ ਆਪਣੇ ਏਜੰਡੇ ਦਾ ਵਿਸਤਾਰ ਕੀਤਾ, ਜਿਸ ਵਿੱਚ ਹੋਰ ਗੱਲਾਂ ਦੇ ਨਾਲ, ਵਪਾਰ, ਜਲਵਾਯੂ ਤਬਦੀਲੀ, ਟਿਕਾਊ ਵਿਕਾਸ, ਸਿਹਤ, ਖੇਤੀਬਾੜੀ, ਊਰਜਾ, ਵਾਤਾਵਰਣ, ਜਲਵਾਯੂ ਤਬਦੀਲੀ ਅਤੇ ਭ੍ਰਿਸ਼ਟਾਚਾਰ ਵਿਰੋਧ ਸ਼ਾਮਲ ਹਨ।
ਦੱਸ ਦਈਏ ਕਿ ਹੁਣ ਅੰਮ੍ਰਿਤਸਰ ਵਿੱਚ ਸੁਰੱਖਿਆ ਕਾਰਨਾਂ ਕਰਕੇ ਡਰੋਨ ਅਤੇ ਮਾਨਵ ਰਹਿਤ ਜਹਾਜ਼ਾਂ ਦੀ ਉਡਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਜੀ-20 ਦੁਨੀਆ ਦੇ 20 ਦੇਸ਼ਾਂ ਦਾ ਸਮੂਹ ਹੈ। ਜਿਸ ਵਿੱਚ ਜੀ-20 ਗਰੁੱਪ ਵਿੱਚ ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ , ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ ਅਤੇ ਯੂਰਪੀਅਨ ਸੰਘ ਸ਼ਾਮਲ ਹਨ।