ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ
ਕਾਂਗਰਸੀ ਉਮੀਦਵਾਰਾਂ ਨਾਲ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪੰਜਾਬ ਕਾਂਗਰਸ ਦੇ ਦਿੱਗਜ ਆਗੂ ਵੀ ਨਾਲ ਮੌਜੂਦ
ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਕਰਨ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਹਨਾਂ ਦਾ ਸਵਾਗਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਨੇ ਕੀਤਾ। ਰਾਹੁਲ ਗਾਂਧੀ ਇੱਥੋਂ ਹਰਿਮੰਦਰ ਸਾਹਿਬ ਲਈ ਰਵਾਨਾ ਹੋ ਗਏ।






















