ਅੰਮ੍ਰਿਤਸਰ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
ਹੈਂਡ ਗ੍ਰਨੇਡਾਂ ਅਤੇ ਲੱਖਾਂ ਰੁਪਏ ਨਕਦੀ ਸਮੇਤ 2 ਅੱਤਵਾਦੀ ਗ੍ਰਿਫਤਾਰ
ਚੰਡੀਗੜ੍ਹ 17 ਨਵੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਬ੍ਰੀਜ਼ਾ ਗੱਡੀ ਵਿੱਚ ਸਵਾਰ ਅੱਤਵਾਦੀ ਜੱਥੇਬੰਦੀ ਨਾਲ ਸੰਬੰਧਿਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 3 ਗ੍ਰਨੇਡ ਅਤੇ 1 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਪੁਲਿਸ ਨੇ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੋਹਕਮਪੁਰਾ ਥਾਣੇ ਵਿੱਚ ਇਸ ਸੰਬੰਧੀ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਸੰਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੇ ਪੱਧਰ ਤੇ ਜਗ੍ਹਾ ਜਗ੍ਹਾ ਛਾਪੇਮਾਰੀ ਕੀਤੀ ਸੀ। ਇਸ ਸੰਬੰਧੀ ਅੰਮ੍ਰਿਤਸਰ ਪੁਲਿਸ ਦੇ ਵੱਡੀ ਅਧਿਕਾਰੀ ਜਲਦੀ ਹੀ ਜਾਣਕਾਰੀ ਸਾਂਝੀ ਕਰ ਸਕਦੇ ਹਨ।