ਅੰਮ੍ਰਿਤਸਰ ਬਾਰਡਰ ‘ਤੇ ਫਿਰ ਮਿਲੀ ਹੈਰੋਇਨ
ਬੀਐਸਐਫ ਨੇ ਡਰੋਨ ਮੂਵਮੈਂਟ ਤੋਂ ਬਾਅਦ ਕੀਤੀ ਫਾਇਰਿੰਗ
ਚੰਡੀਗੜ੍ਹ,7ਮਾਰਚ(ਵਿਸ਼ਵ ਵਾਰਤਾ)- ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਬੀਐਸਐਫ ਨੇ ਖੇਪ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਬਤ ਕੀਤੀ ਗਈ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 18 ਕਰੋੜ ਰੁਪਏ ਹੈ। ਬੀਐਸਐਫ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, 5-6 ਮਾਰਚ ਦੀ ਦਰਮਿਆਨੀ ਰਾਤ ਨੂੰ 10:15 ਦੇ ਕਰੀਬ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਮੂਵਮੈਂਟ ਦੇਖੀ ਗਈ ਸੀ। ਅਜਨਾਲਾ ਸੈਕਟਰ ਵਿੱਚ ਦੇਖੀ ਗਈ ਹਰਕਤ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਵੇਰ ਹੁੰਦੇ ਹੀ ਇਲਾਕੇ ‘ਚ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬਾਅਦ ਦੁਪਹਿਰ ਤਲਾਸ਼ੀ ਦੌਰਾਨ ਅਜਨਾਲਾ ਅਧੀਨ ਪੈਂਦੇ ਪਿੰਡ ਸੈਦੋ ਗਾਜ਼ੀ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ।