ਅੰਮ੍ਰਿਤਸਰ, 11 ਮਈ – ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਦੇ ਪੀੜ੍ਹਤਾਂ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਰੇਲ ਹਾਦਸੇ ਦੇ ਪੀੜਤਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਹੁਣ ਤੱਕ ਇਨਸਾਫ ਨਹੀਂ ਮਿਲਿਆ, ਜਿਸ ਕਰਕੇ ਉਹ ਕਿਸੇ ਵੀ ਪਾਰਟੀ ਨੂੰ ਆਪਣਾ ਵੋਟ ਨਹੀਂ ਦੇਣਗੇ।
ਇਹਨਾਂ ਪੀੜਤ ਪਰਿਵਾਰਾਂ ਨੇ ਆਪਣੇ ਘਰਾਂ ਦੇ ਬਾਹਰ ਬਕਾਇਦਾ ਪੋਸਟਰ ਲਾ ਕੇ ਕਿਹਾ ਹੈ ਕਿ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਇਥੇ ਵੋਟ ਮੰਗਣ ਨਾ ਆਵੇ ਕਿਉਂਕਿ ਸਭ ਪਾਰਟੀਆਂ ਆਪਸ ਵਿਚ ਰਲੀਆਂ ਹੋਈਆਂ ਹਨ।