
ਅੰਮ੍ਰਿਤਸਰ, 28 ਸਤੰਬਰ – ਪਿਛਲੇ ਸਾਲ ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦੀ ਕੋਠੀ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਪੀੜਤ ਪਰਿਵਾਰਾਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਹੁਣ ਤੱਕ ਉਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ।
ਨਵਜੋਤ ਸਿੰਘ ਸਿੱਧੂ ਦੀ ਕੋਠੀ ਅੱਗੇ ਧਰਨੇ ਉਤੇ ਬੈਠੇ ਇਹਨਾਂ ਪੀੜਤ ਪਰਿਵਾਰਾਂ ਨੇ ਭਰੇ ਮਨ ਨਾਲ ਕਿਹਾ ਕਿ ਉਹਨਾਂ ਨੂੰ ਸਰਕਾਰੀ ਨੌਕਰੀ ਅਤੇ ਪੈਨਸ਼ਨ ਦਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ, ਜੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ।





















