ਇਸ ਸਮੇਂ ਦੀ ਵੱਡੀ ਖਬਰ
ਅੰਮ੍ਰਿਤਸਰ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਚੱਲ ਰਹੀ ਹੈ ਮੁਠਭੇੜ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇਸ ਸਮੇਂ ਅੰਮ੍ਰਿਤਸਰ ਦੇ ਪਿੰਡ ਚੀਚਾ ਭਕਨਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੁਠਭੇੜ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਫਾਇਰਿੰਗ ਕੀਤੀ ਗਈ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਕਤ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ਼ ਵਿੱਚ ਸ਼ਾਮਿਲ ਸ਼ੂਟਰ ਜਗਰੂਪ ਰੂਪਾ ਅਤੇ ਮਨੂੰ ਕੁੱਸਾ ਹਨ।