• Latest
  • Trending
ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

November 19, 2018
in ਪੰਜਾਬ
ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

– ਕਿਹਾ ਕਿ ਇਹ ਹਮਲਾ ਮੁੱਖ ਮੰਤਰੀ ਦੀ ਗਰਮਖ਼ਿਆਲੀਆਂ ਦਾ ਸਮਰਥਨ ਕਰਨ ਦੀ ਨੀਤੀ ਦਾ ਨਤੀਜਾ ਹੈ

ਚੰਡੀਗੜ, 19 ਨਵੰਬਰ (ਵਿਸ਼ਵ ਵਾਰਤਾ) : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਗ੍ਰੇਨੇਡ ਦੇ ਹਮਲੇ ਲਈ ਪੂਰੀ ਤਰਾਂ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੇ ਹੱਥ ਨਿਰਦੋਸ਼ ਲੋਕਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।
ਕੋਟਕਪੁਰਾ ਗੋਲੀਬਾਰੀ ਦੀ ਘਟਨਾ ਬਾਰੇ ਹਾਲ ਹੀ ਵਿਚ ਦਰਜ ਕੀਤੀ ਐਫਆਈਆਰ ਸੰਬੰਧੀ ਪੁਲਿਸ ਹੈਡਕੁਆਟਰਜ਼ ਵਿਖੇ ਬਿਆਨ ਦੇਣ ਮਗਰੋਂ ਇੱਥੇ ਵਿਧਾਇਕਾਂ ਦੇ ਫਲੈਟਾਂ ‘ਚ ਸਥਿਤ ਆਪਣੀ ਰਿਹਾਇਸ਼ ਉੱਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮੰਦਭਾਗਾ ਹਮਲਾ ਮੁੱਖ ਮੰਤਰੀ ਦੀ ਗਰਮਖ਼ਿਆਲੀਆਂ ਦਾ ਸਮਰਥਨ ਕਰਨ ਅਤੇ ਮੁੱਖਧਾਰਾ ਦੇ ਉਦਾਰਵਾਦੀ ਅਕਾਲੀਆਂ ਨੂੰ ਕਮਜ਼ੋਰ ਵਾਸਤੇ ਉਹਨਾਂ ਦਾ ਇਸਤੇਮਾਲ ਕਰਨ ਦੀ ਨੀਤੀ ਦਾ ਸਿੱਧਾ ਨਤੀਜਾ ਹੈ। ਉਹਨਾਂ ਕਿਹਾ ਕਿ ਇਹੀ ਕੁੱਝ 1980ਵਿਆਂ ਅਤੇ 1990ਵਿਆਂ ਵਿਚ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਦੁਬਾਰਾ ਪੰਜਾਬ ਨੂੰ ਖੂਨ-ਖ਼ਰਾਬੇ ਵੱਲ ਧੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦਾ ਇਸਤੇਮਾਲ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਲਾਂਭੇ ਕਰਨ ਲਈ ਕੀਤਾ ਗਿਆ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹੋਈ ਕਰੂਰਤਾ ਭਰੀ ਘਟਨਾ ਮਗਰੋਂ ਹੁਣ ਲੋਕ ਅਤੇ ਕਾਂਗਰਸੀ ਆਗੂ ਵੀ ਕੈਪਟਨ ਅਮਰਿੰਦਰ ਵੱਲੋਂ ਗਰਮਖ਼ਿਆਲੀਆਂ ਨੂੰ ਦਿੱਤੀ ਸ਼ਹਿ ਉੱਤੇ ਸੁਆਲ ਉਠਾ ਰਹੇ ਹਨ।  ਉਹਨਾਂ ਕਿਹਾ ਕਿ ਲੁਧਿਆਣਾ ਸਾਂਸਦ ਰਵਨੀਤ ਬਿੱਟੂ ਹੁਣ ਕੱਲ ਵਾਪਰੇ ਦੁਖਾਂਤ ਲਈ ਦਾਦੂਵਾਲ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ ਅਤੇ ਉਸ ਵੱਲੋਂ ਇਕੱਠੇ ਕੀਤੇ ਗਏ ਕਰੋੜਾਂ ਰੁਪਏ ਬਾਰੇ ਗੱਲਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਅਮਰਿੰਦਰ ਵੱਲੋਂ ਦਾਦੂਵਾਲ ਨੂੰ ਦਿੱਤੇ ਰਾਤਰੀ ਭੋਜ ਵਾਲੀ ਮੁਲਾਕਾਤ ਅਤੇ ਦਾਦੂਵਾਲ ਵੱਲੋਂ ਇਕੱਠੇ ਕੀਤੇ 18 ਕਰੋੜ ਰੁਪਏ ਦੇ ਸਬੂਤ ਦਿੱਤੇ ਸਨ, ਤਾਂ ਉਸ ਸਮੇਂ ਬਿੱਟੂ ਨੇ ਕਿਉਂ ਚੁੱਪੀ ਧਾਰੀ ਸੀ?
ਇਹ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕਮਜ਼ੋਰ ਹੈ, ਸਰਦਾਰ ਬਾਦਲ ਨੇ ਕਿਹਾ ਕਿ ਮੈਂ ਪੁਲਿਸ ਹੈਡਕੁਆਟਰਜ਼ ਵਿਖੇ ਸਿੱਟ ਦੇ ਮੈਂਬਰਾਂ ਨੂੰ ਪੁੱਛਿਆ ਕਿ ਤੁਸੀਂ ਦੱਸੋ ਕਿ ਮੁੱਖ ਮੰਤਰੀ ਨੇ ਅਮਨ-ਕਾਨੂੰਨ ਨੂੰ ਲੈ ਕੇ ਕਿੰਨੀ ਵਾਰੀ ਮੀਟਿੰਗਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਮੈਨੂੰ ਕੋਈ ਜੁਆਬ ਨਹੀਂ ਮਿਲਿਆ।  ਉਹਨਾਂ ਕਿਹਾ ਕਿ ਮੈਂ ਸਿੱਟ ਦੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹਨਾਂ ਨੂੰ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਹੁਕਮ ਦਿੱਤਾ ਗਿਆ ਹੈ, ਤਾਂ ਹੀ ਅੱਜ ਮੈਨੂੰ ਇੱਥੇ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾ ਨੇ ਇੱਕ ਅਧਿਕਾਰੀ ਆਈਜੀ ਅਰੁਣਪਾਲ ਸਿੰਘ ਨੂੰ ਪੁੱਛਿਆ ਕਿ ਦਸ ਸਾਲ ਪਹਿਲਾਂ ਸਿਟ ਦੇ ਮੁਖੀ ਵਜੋਂ ਉਸ ਨੇ ਇੱਕ ਕੈਮਰਾ ਚੋਰੀ ਦੇ ਕੇਸ ਵਿਚ ਉਹਨਾਂ ਨੂੰ ਕੋਟਕਪੂਰਾ ਪੁਲਿਸ ਸਟੇਸ਼ਨ ਕਿਉਂ ਸੱਦਿਆ ਸੀ? ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰਾਂ ਦੁਆਰਾ ਵਿਰੋਧੀਆਂ ਨੂੰ ਫਸਾਉਣ ਜਾਂ ਆਪਣੇ ਬੰਦਿਆਂ ਨੂੰ ਕਲੀਨ ਚਿਟਾਂ ਦੇਣ ਵਾਸਤੇ ਸਿੱਟਾਂ ਬਣਾਈਆਂ ਜਾਂਦੀਆਂ ਹਨ, ਉਹਨਾਂ ਕਿਹਾ ਕਿ ਇੱਕ ਤਾਜ਼ਾ ਸਿਟ ਨੇ ਉਹਨਾਂ ਗਰਮਖ਼ਿਆਲੀਆਂ ਖ਼ਿਲਾਫ ਦਰਜ ਗੰਭੀਰ ਕੇਸਾਂ ਨੂੰ ਵਾਪਸ ਲੈ ਲਿਆ ਹੈ, ਜਿਹਨਾਂ ਨੇ ਹਾਲ ਹੀ ਵਿਚ ਅੰਮ੍ਰਿਤਰਸਰ ਵਿਖੇ ਉਹਨਾਂ ਦੇ ਵਾਹਨ ਉੱਤੇ ਹਮਲਾ ਕੀਤਾ ਸੀ।
ਸ. ਬਾਦਲ ਨੇ ਆਪ ਆਗੂ ਐਚ ਐਸ ਫੂਲਕਾ ਨੂੰ ਇਹ ਬਿਆਨ ਦੇਣ ਲਈ ਸਖ਼ਤ ਝਾੜ ਪਾਈ ਕਿ  ਅੰਮ੍ਰਿਤਰ ਹਮਲੇ ਲਈ ਭਾਰਤੀ ਫੌਜ ਵੀ ਜ਼ਿੰਮੇਵਾਰ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਹ ਆਪਣੇ ਆਪ ਵਿਚ ਇੱਕ ਰਾਸ਼ਟਰ-ਵਿਰੋਧੀ ਹਰਕਤ ਹੈ। ਉਹਨਾਂ ਨੇ ਫੂਲਕਾ ਦੀ ਟਿੱਪਣੀ ਦਾ ਸਮਰਥਨ ਕਰਨ ਲਈ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਦੋਹਾਂ ਖ਼ਿਲਾਫ ਸਖ਼ਥਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 