ਅੰਮ੍ਰਿਤਸਰ IIM ਕੈਂਪਸ ‘ਚ ਦਾਖਲ ਹੋ ਕੇ ਨਿਹੰਗ ਤਾਂ ਮਚਾਇਆ ਹੰਗਾਮਾ
ਸੁਰੱਖਿਆ ਗਾਰਡ ਦੀ ਕੁੱਟਮਾਰ ਦੇ ਆਰੋਪ
ਵਿਦਿਆਰਥੀਆਂ ਨੂੰ ਤਲਵਾਰ ਨਾਲ ਕੱਟਣ ਦੀ ਧਮਕੀ ਦਿੱਤੀ
ਅੰਮ੍ਰਿਤਸਰ, 14 ਜੁਲਾਈ (ਵਿਸ਼ਵ ਵਾਰਤਾ): ਕੁਝ ਦਿਨ ਪਹਿਲਾਂ ਨਿਹੰਗ ਨੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (IIM) ਦੇ ਕੈਂਪਸ ‘ਚ ਦਾਖਲ ਹੋ ਕੇ ਹੰਗਾਮਾ ਕਰ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਸੁਰੱਖਿਆ ਕਰਮੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨਿਹੰਗ ਉਨ੍ਹਾਂ ਦੀ ਕੁੱਟਮਾਰ ਕਰਕੇ ਫਰਾਰ ਹੋ ਗਿਆ ਇਹ ਆਰੋਪ ਵੀ ਲਗਾਏ ਜਾ ਰਹੇ ਹਨ । ਸੂਤਰਾਂ ਮੁਤਾਬਿਕ ਕਿਹਾ ਇਹ ਵੀ ਜਾ ਰਿਹਾ ਕਿ ਸਿਗਰੇਟ ਪੀਣ ਤੋਂ ਰੋਕਣ ਦੇ ਮਾਮਲੇ ਕਰਕੇ ਗੱਲ ਹੰਗਾਮੇ ਤਕ ਪਹੁੰਚ ਗਈ ਸੀ।
ਇਸ ਤੋਂ ਬਾਅਦ ਨਿਹੰਗ ਵਿਦਿਆਰਥੀਆਂ ਨਾਲ ਭਰੀ ਬੱਸ ‘ਚ ਦਾਖਲ ਹੋ ਗਏ ਅਤੇ ਤਲਵਾਰ ਕੱਢ ਕੇ ਉਨ੍ਹਾਂ ਨੂੰ ਵੱਢਣ ਦੀਆਂ ਧਮਕੀਆਂ ਦੇਣ ਲੱਗਿਆ। ਉੱਥੇ ਮੌਜੂਦ ਕੁਝ ਵਿਦਿਆਰਥੀਆਂ ਨੇ ਘਟਨਾ ਦੀ ਵੀਡੀਓ ਬਣਾ ਲਈ।
ਫਿਲਹਾਲ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।