ਜੈਤੋ, 3 ਅਕਤੂਬਰ (ਰਘੁਨੰਦਨ ਪਰਾਸ਼ਰ) ਸਾਬਕਾ ਕਾਰਜ ਸਾਧਕ ਅਫ਼ਸਰ ਅੰਮ੍ਰਿਤ ਬਾਂਸਲ ਚੈਨਾਂ ਵਾਲੇ ਜੈਤੋ ਨੂੰ ਉਨ੍ਹਾਂ ਦੇ ਤਜ਼ਰਬੇ, ਕੁਸ਼ਲਤਾ ਅਤੇ ਸਮਾਜ ਨੂੰ ਇੱਕ ਮੇਜ਼ ‘ਤੇ ਲਿਆਉਣ’ ਤੇ ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਦਾ ਕੌਮੀ ਸੰਗਠਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਸ਼ੋਕਾ ਅਗਰਵਾਲ ਨੇ ਦੱਸਿਆ ਹੈ ਕਿ ਅੰਮ੍ਰਿਤ ਬਾਂਸਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ ਦੇ ਰਾਜਾਂ ਦਾ ਕਾਰਜ ਖੇਤਰ ਸੌਂਪਿਆ ਗਿਆ ਹੈ। ਇਸ ਦੌਰਾਨ ਨਵ-ਨਿਯੁਕਤ ਕੌਮੀ ਸੰਗਠਨ ਦੇ ਸਕੱਤਰ ਅੰਮ੍ਰਿਤ ਬਾਂਸਲ ਨੇ ਕਿਹਾ ਕਿ ਵੱਖ-ਵੱਖ ਰਾਜ ਜਿਨ੍ਹਾਂ ਦੇ ਕਾਰਜ ਖੇਤਰ ਨੂੰ ਉਨ੍ਹਾਂ ਨੂੰ ਸੌਪਿਆ ਗਿਆ ਹੈ,ਉਹ ਉਸ ‘ਤੇ ਖਰਾ ਉਤਰਣਗੇ। ਉਨ੍ਹਾਂ ਕਿਹਾ ਕਿ ਉਹ ਅਗਰਵਾਲ ਸਮਾਜ ਲਈ ਵੱਧ ਤੋਂ ਵੱਧ ਕੰਮ ਕਰਨਗੇ ਅਤੇ ਅਗਰਵਾਲ ਸਮਾਜ ਨੂੰ ਹੋਰ ਮਜ਼ਬੂਤ ਬਣਾਉਣਗੇ। ਅੰਮ੍ਰਿਤ ਬਾਂਸਲ ਨੇ ਦੱਸਿਆ ਕਿ ਉਹ ਜਲਦੀ ਹੀ ਉਪਰੋਕਤ ਰਾਜਾਂ ਦਾ ਦੌਰਾ ਕਰਨ ਜਾ ਰਹੇ ਹਨ। ਜ਼ਿਲਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਪਵਨ ਗੋਇਲ, ਅਗਰਵਾਲ ਸਭਾ ਜੈਤੋ ਦੇ ਪ੍ਰਧਾਨ ਮੁਕੇਸ਼ ਗੋਇਲ, ਸੀਨੀਅਰ ਆਗੂ ਰਾਜੀਵ ਗੋਇਲ ਬਿੱਟੂ ਬਾਦਲ, ਰਾਮ ਰਤਨ ਜਿੰਦਲ, ਅਸ਼ੋਕ ਜਿੰਦਲ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮੀਤ ਪ੍ਰਧਾਨ ਵਿਪਨ ਗਰਗ ਆਰੇ ਵਾਲ਼ਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਛੱਜੂ ਰਾਮ ਬਾਂਸਲ ਸਮੇਤ ਵੱਖ-ਵੱਖ ਪਤਵੰਤੇ ਸੱਜਣਾਂ ਦੇ ਅੰਮ੍ਰਿਤ ਬਾਂਸਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਅਗਰਵਾਲ ਸਮਾਜ ਹੋਰ ਮਜ਼ਬੂਤ ਹੋਵੇਗਾ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...























