ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅੰਕ ਸੂਚੀ ਵਿਚ ਗੁਜਰਾਤ 12 ਅੰਕਾਂ ਨਾਲ ਸਿਖਰ ‘ਤੇ ਹੈ ਅਤੇ ਦਿੱਲੀ 6 ਹਾਰਾਂ ਤੋਂ ਬਾਅਦ ਆਖਰੀ ਸਥਾਨ ‘ਤੇ ਹੈ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਰਿਧੀਮਾਨ ਸਾਹਾ, ਸ਼ੁਭਮਨ ਗਿੱਲ, ਵਿਜੇ ਸ਼ੰਕਰ, ਡੇਵਿਡ ਮਿਲਰ, ਅਭਿਨਵ ਮਨੋਹਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਜੋਸ਼ੂਆ ਲਿਟਲ ਅਤੇ ਮੁਹੰਮਦ ਸ਼ਮੀ।
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਫਿਲਿਪ ਸਾਲਟ, ਮਿਸ਼ੇਲ ਮਾਰਸ਼, ਮਨੀਸ਼ ਪਾਂਡੇ, ਪ੍ਰਿਯਮ ਗਰਗ, ਲਲਿਤ ਯਾਦਵ/ਰਿਪਲ ਪਟੇਲ, ਅਕਸ਼ਰ ਪਟੇਲ, ਕੁਲਦੀਪ ਯਾਦਵ, ਐਨਰਿਕ ਨੌਰਤਿਆ, ਇਸ਼ਾਂਤ ਸ਼ਰਮਾ ਅਤੇ ਮੁਕੇਸ਼ ਕੁਮਾਰ।