ਅੱਜ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਆਸਟ੍ਰੇਲੀਆ, ਮੀਂਹ ਕਾਰਨ ਮੈਚ ਹੋਇਆ ਰੱਦ ਤਾ ਕਿਸ ਨੂੰ ਹੋਵੇਗਾ ਫਾਇਦਾ !!!
ਨਵੀਂ ਦਿੱਲੀ 24ਜੂਨ (ਵਿਸ਼ਵ ਵਾਰਤਾ): ਸੇਂਟ ਲੂਸੀਆ ਦੇ ਸਟੇਡੀਅਮ ‘ਚ ਅੱਜ ਭਾਰਤ ਅਤੇ ਆਸਟ੍ਰੇਲੀਆ ਦੀ ਟੀਮ ਵਿਚਾਲੇ ਮੈਚ ਹੋਵੇਗਾ। ਜੇਕਰ ਮੈਚ ਮੀਂਹ ਕਾਰਨ ਰੱਦ ਹੁੰਦਾ ਹੈ ਤਾਂ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲੇਗਾ। ਸੁਪਰ-8 ਮੈਚ ਸੇਂਟ ਲੂਸੀਆ ਦੇ ਗ੍ਰੋਸ ਆਈਲੇਟ ਡੇਰੇਨ ਸੈਮੀ ਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਸ਼ੁਰੂ ਹੋਣ ਵਾਲਾ ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਟੀਮ ਇੰਡੀਆ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਸੈਮੀਫਾਈਨਲ ‘ਚ ਪਹੁੰਚ ਜਾਵੇਗੀ। ਅਜਿਹੇ ‘ਚ ਆਸਟ੍ਰੇਲੀਆ ਦਾ ਰਾਹ ਮੁਸ਼ਕਿਲ ਹੋ ਜਾਵੇਗਾ। ਇਸ ਮੈਚ ਤੋਂ ਪਹਿਲਾਂ ਮੌਸਮ ਨੂੰ ਲੈ ਕੇ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ, ਦੋਵਾਂ ਟੀਮਾਂ ਵਿਚਾਲੇ ਮੈਚ ਗ੍ਰੋਸ ਆਇਲੇਟ ਦੇ ਸਥਾਨਕ ਸਮੇਂ ਅਨੁਸਾਰ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਮੌਸਮ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ 55 ਫੀਸਦੀ ਹੈ। ਇਸ ਤੋਂ ਇਲਾਵਾ ਇੱਥੇ ਤਾਪਮਾਨ 32 ਡਿਗਰੀ ਦੇ ਆਸਪਾਸ ਰਹੇਗਾ ਅਤੇ ਬਹੁਤ ਜ਼ਿਆਦਾ ਨਮੀ ਰਹੇਗੀ। ਅਜਿਹੇ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਮੈਚ ‘ਚ ਮੀਂਹ ਕਾਰਨ ਰੁਕਾਵਟ ਆ ਸਕਦੀ ਹੈ। ਜੇਕਰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ ਤਾਂ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲੇਗਾ। ਭਾਰਤ ਨੇ ਸੁਪਰ-8 ਵਿੱਚ ਦੋ ਮੈਚ ਜਿੱਤੇ ਹਨ ਅਤੇ ਉਸ ਦੇ 4 ਅੰਕ ਹਨ। ਇਸ ਤਰ੍ਹਾਂ ਰੋਹਿਤ ਬ੍ਰਿਗੇਡ 5 ਅੰਕਾਂ ਨਾਲ ਸੈਮੀਫਾਈਨਲ ‘ਚ ਪਹੁੰਚ ਜਾਵੇਗੀ। ਗਰੁੱਪ 1 ਵਿੱਚ ਦੂਜੀ ਸੈਮੀਫਾਈਨਲ ਟੀਮ ਕੌਣ ਹੋਵੇਗੀ? ਇਸ ਦੇ ਲਈ ਸਾਨੂੰ ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਮੈਚ ਦੇ ਨਤੀਜੇ ਦਾ ਇੰਤਜ਼ਾਰ ਕਰਨਾ ਹੋਵੇਗਾ।