ਅੱਜ ਇਤਿਹਾਸਕ ਕਿਸਾਨ ਅੰਦੋਲਨ ਦਾ 42 ਵਾਂ ਦਿਨ
ਕੀ ਹੋਵੇਗੀ ਕਿਸਾਨਾਂ ਦੀ ਨਵੀਂ ਰਣਨੀਤੀ
ਕੜਾਕੇ ਦੀ ਠੰਢ ਅਤੇ ਮੀਂਹ ਵਿੱਚ ਵੀ ਦਿੱਲੀ ਦੀਆਂ ਬਰੂਹਾਂ ਤੇ ਡਟੇ ਹਨ ਕਿਸਾਨ
8ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਸਰਕਾਰ ਨਾਲ 9ਵੇਂ ਦੌਰ ਦੀ ਗੱਲਬਾਤ
26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੀ ਚਿਤਾਵਨੀ

ਦਿੱਲੀ, 6ਜਨਵਰੀ(ਵਿਸ਼ਵ ਵਾਰਤਾ)- ਅੱਜ ਕਿਸਾਨ ਅੰਦੋਲਨ 42 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਡਟੇ ਹੋਏ ਹਨ। ਹੁਣ ਕਿਸਾਨ ਜੱਥੇਬੰਦੀਆਂ 8 ਜਨਵਰੀ ਨੂੰ ਹੋਣ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਦੀ ਰਣਨੀਤੀ ਤਿਆਰ ਕਰ ਰਹੀਆਂ ਹਨ। ਦਿੱਲੀ ਵਿੱਚ ਭਾਰੀ ਮੀਂਹ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਕਿਸਾਨਾਂ ਦੇ ਜੋਸ਼ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਦੀ ਮੰਗ ਹੈ ਕਿ ਸਰਕਾਰ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਉਹ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ। ਜੇਕਰ 8 ਜਨਵਰੀ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 9ਜਨਵਰੀ ਨੂੰ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਜਲਾਉਣ ਦੀ ਤਿਆਰੀ ਵਿੱਚ ਹਨ। ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕਰਨਗੇ।






















