ਅੱਜ ਇੰਨੇ ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) ਮਈ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦਾ ਇਕ ਹੋਰ ਤਕੜਾ ਝਟਕਾ ਲੱਗਾ ਹੈ। ਸਰਕਾਰੀ ਆਇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ ਐੱਲਪੀਜੀ ਗੈਸ ਸਿਲੰਡਰ ਦੇ ਭਾਅ ‘ਚ 104 ਰੁਪਏ ਤਕ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਇਹ ਵਾਧਾ ਘਰੇਲੂ ਰਸੋਈ ਗੈਸ ਸਿਲੰਡਰ ‘ਚ ਨਹੀਂ ਬਲਕਿ ਕਮਰਸ਼ੀਅਲ ਗੈਸ ਸਿਲੰਡਰ ‘ਚ ਹੋਇਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਤੋਂ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ। ਦੇਸ਼ ਦੀ ਸਭ ਤੋਂ ਵੱਡੀ ਆਇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਨੇ 19 ਕਿੱਲੋਗ੍ਰਾਮ ਕਮਰਸ਼ੀਅਲ ਗੈਸ ਸਿਲੰਡਰ ਦੇ ਭਾਅ ‘ਚ 104 ਰੁਪਏ ਤਕ ਦਾ ਵਾਧਾ ਕੀਤਾ ਹੈ। ਦਿੱਲੀ ‘ਚ 9 ਕਿੱਲੋ ਵਾਲੇ ਕਮਰਸ਼ੀਅਲ ਗੈਸ ਦੀ ਕੀਮਤ 102 ਰੁਪਏ ਵਧ ਕੇ 2,355 ਰੁਪਏ ਹੋ ਗਈ।