ਇਤਿਹਾਸਕ ਕਿਸਾਨ ਅੰਦੋਲਨ
ਅੱਜ ਕਰਨਾਲ ਵਿੱਚ ਹੈ, ਕਿਸਾਨਾਂ ਦੀ ਮਹਾਪੰਚਾਇਤ
ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿੱਚ ਬੰਦ ਕੀਤੀ ਗਈ ਹੈ ਇੰਟਰਨੈਟ ਅਤੇ ਐਸਐਮਐਸ ਸੇਵਾ
ਚੰਡੀਗੜ੍ਹ,7ਸਤੰਬਰ(ਵਿਸ਼ਵ ਵਾਰਤਾ) ਹਰਿਆਣਾ ਦੇ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਨੇ ਅੱਜ 7 ਸਤੰਬਰ ਨੂੰ ਕਰਨਾਲ ਵਿੱਚ ਮਹਾਪੰਚਾਇਤ ਅਤੇ ਡੀਸੀ ਦਫਤਰ ਦਾ ਘਿਰਾਓ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੋਇਆ ਹੈ।ਅੱਜ ਕਰਨਾਲ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁਜ਼ੱਫਰਨਗਰ ਦੀ ਤਰ੍ਹਾਂ ਦੇਸ਼ ਭਰ ਦੇ ਕਿਸਾਨ ਹਿੱਸਾ ਲੈਣ ਲਈ ਇਕੱਠੇ ਹੋਣਗੇ। ਇਸ ਦੌਰਾਨ, ਬਹੁਤ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਦੱਸ ਦੱਈਏ ਕਿ ਪ੍ਰਸ਼ਾਸਨ ਨੇ ਬੀਤੇ ਦਿਨੀਂ ਇਸ ਮਹਾਂਪੰਚਾਇਤ ਨੂੰ ਲੈ ਕਿ ਇਕ ਵੱਡਾ ਫੈਸਲਾ ਲਿਆ ਸੀ, ਕਿ ਕਰਨਾਲ ਤੋਂ ਇਲਾਵਾ, ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਮੰਗਲਵਾਰ ਰਾਤ 11:59 ਵਜੇ ਤੱਕ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ।
ਦਿੱਲੀ-ਚੰਡੀਗੜ੍ਹ, ਚੰਡੀਗੜ੍ਹ-ਦਿੱਲੀ ਮਾਰਗ ਨੂੰ ਮੋੜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਿੰਸਾ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਾਵਧਾਨੀ ਵਜੋਂ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇੰਟਰਨੈਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।