ਰਾਸ਼ਟਰਪਤੀ ਰਾਮਨਾਥ ਕੋਵਿੰਦ ਹਨ ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਤੇ
ਅੱਜ ਕਾਰਗਿਲ ਦੇ ਦਰਾਸ ਇਲਾਕੇ ਵਿੱਚ ਭਾਰਤੀ ਫੌਜ ਦੇ ਜਵਾਨਾਂ ਨਾਲ ਮਨਾਉਣਗੇ ਦੁਸਹਿਰਾ
ਚੰਡੀਗੜ੍ਹ, 15ਅਕਤੂਬਰ(ਵਿਸ਼ਵ ਵਾਰਤਾ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਦੀ ਪੂਰਵ ਸੰਧਿਆਂ ਨੂੰ ਦੇਸ਼ ਦੇ ਨਾਗਰਿਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਵਿਜਯਾਦਸ਼ਮੀ ਦੇ ਸ਼ੁਭ ਮੌਕੇ ‘ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਸਾਰੇ ਸਾਥੀ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।”
ਦੱਸ ਦੱਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਲੱਦਾਖ ਅਤੇ ਜੰਮੂ-ਕਸ਼ਮੀਰ ਦੇ 2ਦਿਨਾਂ ਦੌਰੇ ਤੇ ਹਨ। ਰਾਸ਼ਟਰਪਤੀ ਆਪਣੀ ਇਸ ਯਾਤਰਾ ਦੌਰਾਨ ਕਾਰਗਿਲ ਦੇ ਦਰਾਸ ਖੇਤਰ ਵਿੱਚ ਭਾਰਤੀ ਫੌਜ ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ। ਇਸ ਮੌਕੇ ਉਹ ਕਾਰਗਿਲ ਯੁੱਧ ਯਾਦਗਾਰ ਤੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣਗੇ।