ਅੱਜ ਕੁਲਦੀਪ ਕੁਮਾਰ ਸੰਭਾਲਣਗੇ ਚੰਡੀਗੜ੍ਹ ਮੇਅਰ ਦਾ ਅਹੁਦਾ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਅੱਜ ਮੇਅਰ ਦਾ ਅਹੁਦਾ ਸੰਭਾਲਣਗੇ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਦਿੱਤਾ ਹੈ। ਉਥੋਂ ਕੁਲਦੀਪ ਕੁਮਾਰ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ। ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ ਅਤੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਪਰ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ।