ਅੱਜ ਖਟਕੜ ਕਲਾਂ ਵਿਖੇ ਜਾਣਗੇ ਬਿਕਰਮ ਮਜੀਠੀਆ
ਚੰਡੀਗੜ੍ਹ, 16ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਚੰਡੀਗੜ੍ਹ ਤੋਂ ਸਵੇਰੇ 9 :30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ 3 ਵਜੇ ਅੰਮ੍ਰਿਤਸਰ ਵਿਖੇ ਪਹੁੰਚਣਗੇ।






















