ਅੱਜ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
ਪੜ੍ਹੋ, ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਹੜੇ ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ

ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)- ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਐਲਾਨ ਕੀਤਾ ਸੀ ਅੱਜ 17 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹ ਜਾਵੇਗਾ। ਕੋਰੋਨਾ ਮਹਾਮਾਰੀ ਤੋਂ ਬਾਅਦ ਮਾਰਚ 2020 ਤੋਂ ਰੁਕੀ ਹੋਈ ਇਹ ਧਾਰਮਿਕ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਜਾਵੇਗੀ।
ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਂਘੇ ਰਾਹੀਂ ਇੱਕ ਦਿਨ ਵਿੱਚ ਭਾਰਤ ਤੋਂ 300 ਸ਼ਰਧਾਲੂ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ।ਸ਼ਰਧਾਲੂਆਂ ਨੂੰ 72 ਘੰਟੇ ਪੁਰਾਣੀ RT-PCR ਟੈਸਟ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਦਿਖਾਉਣੀ ਹੋਵੇਗੀ ਜਾਂ ਫਿਰ ਉਨ੍ਹਾਂ ਕੋਲ ਕੋਰੋਨਾ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਰੋਨਾ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਧਾਲੂਆਂ ਲਈ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।






















