ਭਾਰਤ ਬਨਾਮ ਸ਼੍ਰੀਲੰਕਾ ਟੀ-20 ਸੀਰੀਜ਼
ਅੱਜ ਖੇਡਿਆ ਜਾਵੇਗਾ ਦੂਜਾ ਮੁਕਾਬਲਾ

ਚੰਡੀਗੜ੍ਹ, 27ਜੁਲਾਈ(ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ -20 ਅੱਜ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਸ਼ੁਰੂ ਹੋਵੇਗਾ।ਟੀਮ ਇੰਡੀਆ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿਚ 1-0 ਨਾਲ ਅੱਗੇ ਹੈ। ਪਹਿਲਾ ਟੀ -20 ਜਿੱਤਣ ਤੋਂ ਬਾਅਦ, ਭਾਰਤੀ ਟੀਮ ਦੇ ਹੌਂਸਲੇ ਬੁਲੰਦ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਮੈਚ ਵਿੱਚ 38 ਦੌੜਾਂ ਨਾਲ ਹਰਾਇਆ ਸੀ।




















