ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਵਿਖੇ ਕਰਨਗੇ ਰੈਲੀ

ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ -ਕਸ਼ਮੀਰ ਦੌਰਾ ਕਈ ਤਰੀਕਿਆਂ ਨਾਲ ਮਹੱਤਵਪੂਰਨ ਹੈ। ਅੱਜ ਸ਼ਾਹ ਦੀ ਰੈਲੀ ਤੋਂ ਕਈ ਸੰਦੇਸ਼ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਵੇਂ ਜੰਮੂ-ਕਸ਼ਮੀਰ ਦੀ ਤਸਵੀਰ ਪੇਸ਼ ਕਰਨ ਦੇ ਨਾਲ-ਨਾਲ ਅਮਿਤ ਸ਼ਾਹ ਦੇਸ਼ ਅਤੇ ਦੁਨੀਆ ਨੂੰ 370 ਦੀ ਸੱਚਾਈ ਵੀ ਦੱਸਣਗੇ।






















