ਅੱਜ ਜਲੰਧਰ ਦੇ ਪੀਏਪੀ ਚੌਕ ਵਿੱਚ ਹੋਵੇਗਾ ਚੱਕਾ ਜਾਮ
ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਹੋ ਜਾਣ ਸਾਵਧਾਨ
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ)- ਗੁਰੂ ਰਵਿਦਾਸ ਜੀ ਦੀ ਜਯੰਤੀ ਕਾਰਨ ਚੋਣਾਂ ਨੂੰ ਅੱਗੇ ਕਰਵਾਉਣ ਲਈ ਸੰਗਤ ਵੱਲੋਂ ਅੱਜ ਸੋਮਵਾਰ ਨੂੰ ਜਲੰਧਰ ਦੇ ਪੀਏਪੀ ਚੌਕ ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਮੁਕੰਮਲ ਚੱਕਾ ਜਾਮ ਕਰਕੇ ਚੋਣ ਕਮਿਸ਼ਨ ਤਕ ਗੱਲ ਪਹੁੰਚਾਈ ਜਾ ਰਹੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ ਜਿਸ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੀ ਰਾਹਗੀਰਾਂ ਲਈ ਬਦਲਵੇਂ ਪ੍ਰਬੰਧਾਂ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਚੋਣ ਕਮਿਸ਼ਨ ਨੂੰ ਇਹ ਦਲੀਲ ਦੇ ਚੁੱਕੀਆਂ ਹਨ ਕਿ ਗੁਰੂ ਰਵਿਦਾਸ ਜੀ ਦੀ ਜੈਅੰਤੀ ਕਾਰਨ ਲੋਕ ਨਤਮਸਤਕ ਹੋਣ ਲਈ ਬਨਾਰਸ ਵਿਖੇ ਵੱਡੀ ਗਿਣਤੀ ਚ ਜਾਂਦੇ ਹਨ ਜਿਸ ਕਾਰਨ ਉਹ ਆਪਣੇ ਵੋਟ ਦਾ ਅਧਿਕਾਰ ਨਹੀਂ ਦੇ ਸਕਦੇ ।





















