ਅੱਜ ਜੰਤਰ-ਮੰਤਰ ‘ਤੇ Janta Ki Adalat ਲਗਾਉਣਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜੰਤਰ-ਮੰਤਰ ਵਿਖੇ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਵਿੱਚ ਪਾਰਟੀ ਦੇ ਸਾਰੇ ਆਗੂ ਭਾਗ ਲੈਣਗੇ। ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ 15 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਹੁਣ ਉਹ ਜਨਤਾ ਦੀ ਕਚਹਿਰੀ ‘ਚ ਜਾਣਗੇ।ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਸ਼ਨੀਵਾਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ। ਉਨ੍ਹਾਂ ਦੇ ਨਾਲ ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ।