ਅੱਜ ਝਾਰਖੰਡ ਦੌਰੇ ਤੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਂਚੀ ਪਹੁੰਚ ਗਏ ਹਨ। ਦੋਵੇਂ ਅੱਜ ਦੁਪਹਿਰ 2 ਵਜੇ ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਇਕੱਠਾ ਕਰ ਰਹੇ ਹਨ। ਉਹ ਰਾਸ਼ਟਰੀ ਪੱਧਰ ‘ਤੇ ਮੁਹਿੰਮ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਕੜੀ ‘ਚ ਉਹ ਸਾਰੀਆਂ ਅਜਿਹੀਆਂ ਪਾਰਟੀਆਂ ਦਾ ਦਰਵਾਜ਼ਾ ਖੜਕਾ ਰਹੇ ਹਨ, ਜੋ ਭਾਜਪਾ ਦੇ ਖਿਲਾਫ ਉਹਨਾਂ ਦਾ ਸਮਰਥਨ ਕਰਨ ਲਈ ਤਿਆਰ ਹੋ ਸਕਦੀਆਂ ਹਨ।
ਉਹ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਮਿਲ ਕੇ ਇਸ ਮੁੱਦੇ ‘ਤੇ ਉਨ੍ਹਾਂ ਦਾ ਸਮਰਥਨ ਮੰਗ ਰਹੇ ਹਨ। ਇਹੀ ਕਾਰਨ ਹੈ ਕਿ ਉਹ ਇੱਥੇ ਪਹੁੰਚੇ ਹਨ। ਉਹ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲਣਗੇ ਅਤੇ ਉਨ੍ਹਾਂ ਦੇ ਸਮਰਥਨ ਲਈ ਬੇਨਤੀ ਕਰਨਗੇ।