ਅੱਜ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,1ਫਰਵਰੀ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਆਪਣੇ ਨਾਲ ਇਹ ਅੰਕੜਾ ਲੈ ਕੇ ਆਉਣ ਕਿ ਬੀਤੇ ਸਾਲ ਨਵੰਬਰ ਅਤੇ ਦਸੰਬਰ ਮਹੀਨੇ ‘ਚ ਉਹ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਏ.ਡੀ.ਸੀਜ਼, ਐੱਸ.ਡੀ.ਐੱਮਜ਼ ਨੇ ਆਪਣੇ-ਆਪਣੇ ਖੇਤਰ ‘ਚ ਕਿੱਥੇ-ਕਿੱਥੇ ਜ਼ਮੀਨੀ ਪੱਧਰ ‘ਤੇ ਪਹੁੰਚ ਕੀਤੀ। ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਅੱਜ ਹੋਣ ਵਾਲੀ ਮੀਟਿੰਗ ‘ਚ 23 ਨੁਕਤੇ ਵਿਚਾਰੇ ਜਾਣਗੇ।