ਅੱਜ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ 3ਫਰਵਰੀ ਨੂੰ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ, ਦੂਜੀ ਮੰਜ਼ਿਲ ਕਮੇਟੀ ਕਮਰਾ ਮੁੱਖ ਮੰਤਰੀ ਦਫਤਰ ਵਿਖੇ ਦੁਪਹਿਰ 1ਵਜੇ ਹੋਵੇਗੀ। ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀਜ਼ ਮੌਜੂਦ ਰਹਿਣਗੇ। ਮੀਟਿੰਗ ਵਿਚ ਅਧਿਕਾਰੀਆਂ ਤੋਂ 23 ਨੁਕਤਿਆਂ ਸਬੰਧੀ ਜਾਣਕਾਰੀ ਮੰਗੀ ਗਈ ਹੈ, ਇਸ ਤੋਂ ਇਲਾਵਾ ਆਈਜੀ ਤੇ ਡੀਆਈਜੀ ਬਾਰਡਰ ਰੇਂਜ, ਜਲੰਧਰ ਰੇਂਜ, ਲੁਧਿਆਣਾ ਰੇਂਜ, ਪਟਿਆਲਾ ਰੇਂਜ, ਰੂਪਨਗਰ ਰੇਂਜ, ਬਠਿੰਡਾ ਰੇਂਜ, ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਨੂੰ ਵੀ ਇਸ ਮੀਟਿੰਗ ਵਿੱਚਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ।