ਅੱਜ ਤਿਹਾੜ ਜੇਲ੍ਹ ‘ਚ ਆਤਮ ਸਮਰਪਣ ਕਰਨਗੇ ਅਰਵਿੰਦ ਕੇਜਰੀਵਾਲ
ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਇਸ ਦਿਨ
ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ ਕੋਰਟ ਨੇ ਬੀਤੇ ਕੱਲ੍ਹ 1 ਜੂਨ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ 7 ਦਿਨਾਂ ਦੀ ਜ਼ਮਾਨਤ ਮੰਗੀ ਸੀ ਤਾਂ ਜੋ ਉਹ ਆਪਣਾ ਮੈਡੀਕਲ ਟੈਸਟ ਕਰਵਾ ਸਕਣ। ਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਉਸ ਦੀ ਅਪੀਲ ਦਾ ਵਿਰੋਧ ਕੀਤਾ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜੋ 1 ਜੂਨ ਨੂੰ ਖ਼ਤਮ ਹੋ ਰਹੀ ਹੈ। ਅੱਜ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਆਤਮ ਸਮਰਪਣ ਕਰਨਾ ਹੋਵੇਗਾ।