ਅੱਜ ਤੇਲੰਗਾਨਾ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ
ਵੱਖ-ਵੱਖ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਅਤੇ ਤਾਮਿਲਨਾਡੂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਜਾਣਕਾਰੀ ਮੁਤਾਬਕ ਉਹ ਸਭ ਤੋਂ ਪਹਿਲਾਂ ਤੇਲੰਗਾਨਾ ਜਾਣਗੇ ਜਿੱਥੇ ਉਹ 11,300 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟ ਅਰਪਣ ਕਰਨਗੇ। ਸਭ ਤੋਂ ਪਹਿਲਾਂ ਉਹ ਸਵੇਰੇ 11.45 ਵਜੇ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਪਹੁੰਚਣਗੇ, ਜਿੱਥੇ ਉਹ ਸਿਕੰਦਰਾਬਾਦ ਤੋਂ ਤਿਰੂਪਤੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦੇਣਗੇ। ਇਸ ਦੇ ਨਾਲ ਹੀ ਉਹ 720 ਕਰੋੜ ਰੁਪਏ ਦੀ ਲਾਗਤ ਨਾਲ ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦੇ ਨਾਲ-ਨਾਲ ਹੋਰ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਦੁਪਹਿਰ 12.15 ਵਜੇ ਉਹ ਹੈਦਰਾਬਾਦ ਦੇ ਪਰੇਡ ਗਰਾਊਂਡ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਏਮਜ਼ ਬੀਬੀਨਗਰ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਨਾਲ ਹੀ ਪੰਜ ਰਾਸ਼ਟਰੀ ਰਾਜਮਾਰਗ ਵੀ ਤੋਹਫੇ ਵਜੋਂ ਦਿੱਤੇ ਜਾਣਗੇ।























