ਅੱਜ ਤੋਂ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ‘ਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ
ਚੰਡੀਗੜ੍ਹ, 31ਮਈ (ਵਿਸ਼ਵ ਵਾਰਤਾ)- ਅੱਜ ਨੌਂਤਪਾ ਦਾ ਸੱਤਵਾਂ ਦਿਨ ਹੈ। ਦੇਸ਼ ਭਰ ‘ਚ ਪਿਛਲੇ ਕੁਝ ਦਿਨਾਂ ‘ਚ ਤਾਪਮਾਨ ਵਧਣ ਕਾਰਨ ਕਈ ਰਿਕਾਰਡ ਟੁੱਟੇ ਹਨ ਪਰ ਅੱਜ ਤੋਂ ਹੀਟਵੇਵ ਤੋਂ ਰਾਹਤ ਮਿਲਣ ਦੀ ਉਮੀਦ ਹੈ। ਆਈਐਮਡੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਤੇ ਹਰਿਆਣਾ ਸਮੇਤ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਉੱਤਰ ਪ੍ਰਦੇਸ਼, ਲੱਦਾਖ, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਤਾਪਮਾਨ ਮੌਜੂਦਾ ਨਾਲੋਂ 2-4 ਡਿਗਰੀ ਘੱਟ ਰਹਿ ਸਕਦਾ ਹੈ। ਵੀਰਵਾਰ ਨੂੰ ਦੇਸ਼ ਦਾ ਸਭ ਤੋਂ ਵੱਧ ਤਾਪਮਾਨ ਹਰਿਆਣਾ ਦੇ ਸਿਰਸਾ ਵਿੱਚ 49.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਕਿਤੇ ਵੀ ਹੀਟਵੇਵ ਦਾ ਰੈੱਡ ਅਲਰਟ ਜਾਰੀ ਨਹੀਂ ਕੀਤਾ ਹੈ। ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹਵਿੱਚ ਰਾਤ ਨੂੰ ਗਰਮ ਮੌਸਮ ਰਹੇਗਾ।