ਅੱਜ ਤੋਂ ਹਰਿਆਣਾ ਵਿੱਚ ਵੀ ਰਾਤ ਦਾ ਕਰਫਿਊ ਲਾਗੂ
ਚੰਡੀਗੜ੍ਹ, 12 ਅਪ੍ਰੈਲ (ਵਿਸ਼ਵ ਵਾਰਤਾ)- ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਾਰੇ ਰਾਜਾਂ ਵਿੱਚ ਨਵੇਂ ਨਿਯਮ ਵੀ ਲਾਗੂ ਹੋ ਰਹੇ ਹਨ । ਇਸ ਦੇ ਨਾਲ- ਨਾਲ ਕਈ ਰਾਜਾਂ ਵਿੱਚ ਲਾਕਡਾਊਨ ਤੇ ਰਾਤ ਦਾ ਕਰਫਿਊ ਜਾਰੀ ਹੈ। ਹਰਿਆਣਾ ਸਰਕਾਰ ਨੇ ਵੀ ਕੋਰੋਨਾ ਦੇ ਵੱਧਦੇ ਪ੍ਰਭਾਵ ਦੇ ਕਾਰਨ ਇਹ ਫੈਸਲਾ ਲਿਆ ਹੈ ਕਿ ਅੱਜ ਤੋਂ ਰਾਤ ਦਾ ਕਰਫਿਊ ਲਾਗੂ ਕੀਤਾ ਜਾਵੇ। ਇਹ ਕਰਫਿਊ ਰਾਤ 9ਵਜੇ ਤੋਂ ਸਵੇਰੇ 5ਵਜੇ ਤੱਕ ਜਾਰੀ ਰਹੇਗਾ।